Posts

Showing posts from January, 2023

ਪੰਜਾਬ ਵਿਚ ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਨੂੰ ਮਿਲਣਗੀਆਂ ਕਿਤਾਬਾਂ

Image
  ਪੰਜਾਬ ਵਿਚ ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਨੂੰ ਮਿਲਣਗੀਆਂ ਕਿਤਾਬਾਂ Punjab students will get books before session starts ਇਹਨਾਂ ਸਵਾ ਕਰੋੜ ਪੁਸਤਕਾਂ ਦੀ ਛਪਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ।   ਚੰਡੀਗੜ੍ਹ: ਸੂਬੇ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿਚ ਅਗਲੇ ਸੈਸ਼ਨ ਦੀਆਂ ਕਿਤਾਬਾਂ ਮਾਰਚ ਵਿਚ ਹੀ ਪਹੁੰਚ ਜਾਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਫਰਵਰੀ ਦੇ ਅੰਤ ਤੱਕ ਆਪਣੇ ਖੇਤਰ ਦੇ ਡਿਪੂਆਂ ਨੂੰ ਲਗਭਗ 2.25 ਕਰੋੜ ਕਿਤਾਬਾਂ ਪ੍ਰਦਾਨ ਕਰੇਗਾ ਅਤੇ ਮਾਰਚ ਵਿਚ ਹਰ ਸਕੂਲ ਵਿਚ ਕਿਤਾਬਾਂ ਭੇਜਣੀਆਂ ਸ਼ੁਰੂ ਕਰ ਦੇਵੇਗਾ। ਇਹਨਾਂ ਸਵਾ ਕਰੋੜ ਪੁਸਤਕਾਂ ਦੀ ਛਪਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ। ਇਹ ਵੀ ਪੜ੍ਹੋ:  ਪੰਜਾਬ ਸਰਕਾਰ ਦੀ ਪਹਿਲਕਦਮੀ: ਸੂਬੇ ਵਿਚ ਆਮ ਲੋਕਾਂ ਲਈ ਜਲਦ ਸ਼ੁਰੂ ਹੋਣਗੀਆਂ ਰੇਤੇ ਦੀਆਂ ਖੱਡਾਂ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਇਹ ਸ਼ਿਕਾਇਤ ਕਰਦੇ ਆ ਰਹੇ ਹਨ ਕਿ ਉਹਨਾਂ ਨੂੰ ਸੈਸ਼ਨ ਦੇ ਅੱਧ ਤੋਂ ਬਾਅਦ ਹੀ ਕਿਤਾਬਾਂ ਮਿਲਦੀਆਂ ਹਨ। ਅਜਿਹੇ ‘ਚ PSEB ਨੇ ਫਰਵਰੀ ‘ਚ ਹੀ ਕਿਤਾਬਾਂ ਦੀ ਛਪਾਈ ਦਾ ਟੀਚਾ ਮਿੱਥਿਆ ਹੈ। ਤਾਂ ਜੋ ਮਾਰਚ ਵਿਚ ਸਾਰੇ ਸਕੂਲਾਂ ਵਿਚ ਕਿਤਾਬਾਂ ਪਹੁੰਚਾ ਦਿੱਤੀਆਂ ਜਾਣ। ਬੋਰਡ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਨੂੰ ਵੀ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਵੇਚਦਾ ਹੈ। ਇਹ ਵੀ ਪੜ੍ਹੋ:  ਪੰਜਾਬ ...

ਅੱਜ ਹੋਰ ਵਿਗੜੇਗਾ ਮੌਸਮ, ਮੀਂਹ ਦੇ ਨਾਲ-ਨਾਲ ਚਲਣਗੀਆਂ ਠੰਢੀਆਂ ਹਵਾਵਾਂ

Image
ਅੱਜ ਹੋਰ ਵਿਗੜੇਗਾ ਮੌਸਮ, ਮੀਂਹ ਦੇ ਨਾਲ-ਨਾਲ ਚਲਣਗੀਆਂ ਠੰਢੀਆਂ ਹਵਾਵਾਂ ਚੰਡੀਗੜ੍ਹ : ਮੌਸਮ ਵਿਭਾਗ ਮੁਤਾਬਕ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਫਿਰ ਤੋਂ ਬਦਲੇਗਾ। ਐਤਵਾਰ ਤੋਂ ਹੀ ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਬਰਫ਼ੀਲੀਆਂ ਹਵਾਵਾਂ ਚਲਣ ਨਾਲ ਠੰਢ ਕਾਫ਼ੀ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ ਹਨ। ਇਸ ਦੇ ਬਾਵਜੂਦ ਘੱਟ ਤੋਂ ਘੱਟ ਤਾਪਮਾਨ ਵਿਚ 4 ਤੋਂ 6 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਅਗਲੇ 24 ਘੰਟੇ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਇਸ ਉਪਰੰਤ ਮੁੜ ਠੰਢ ਵਧ ਸਕਦੀ ਹੈ ਕਿਉਂਕਿ ਘੱਟੋ-ਘੱਟ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ’ਚ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪਵੇਗਾ।  

ਮਹਿਲਾ ਦਾ ਕਤਲ ਕਰਕੇ ਭਾਰਤ ਆਏ ਰਾਜਵਿੰਦਰ ਸਿੰਘ ਨੂੰ ਮੁੜ ਭੇਜਿਆ ਜਾਵੇਗਾ ਆਸਟ੍ਰੇਲੀਆ

  ਰਾਜਵਿੰਦਰ ਸਿੰਘ 2018 ਵਿਚ ਆਸਟ੍ਰੇਲੀਆ ਤੋਂ ਫਰਾਰ ਹੋ ਗਿਆ ਸੀ। ਨਵੀਂ ਦਿੱਲੀ: ਆਸਟ੍ਰੇਲੀਆ ਵਿਚ ਇਕ ਔਰਤ ਦੀ ਹੱਤਿਆ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ 38 ਸਾਲਾ ਭਾਰਤੀ ਮੂਲ ਦੇ ਆਸਟ੍ਰੇਲੀਅਨ ਰਾਜਵਿੰਦਰ ਸਿੰਘ ਦੀ ਆਸਟ੍ਰੇਲੀਆ ਹਵਾਲਗੀ ਦੀ ਇਜਾਜ਼ਤ ਦੇ ਦਿੱਤੀ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸਵਾਤੀ ਸ਼ਰਮਾ ਨੇ ਕੇਂਦਰ ਸਰਕਾਰ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਇਹ ਹੁਕਮ ਜਾਰੀ ਕੀਤਾ। ਸੁਣਵਾਈ ਦੌਰਾਨ ਮੁਲਜ਼ਮ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ। ਮੁਲਜ਼ਮ ਫਿਲਹਾਲ ਤਿਹਾੜ ਜੇਲ ‘ਚ ਬੰਦ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਨੂੰ ਆਸਟ੍ਰੇਲੀਆ ਹਵਾਲੇ ਕਰਨ ਲਈ ਕਰੀਬ ਤਿੰਨ ਹਫ਼ਤੇ ਲੱਗਣਗੇ। ਰਾਜਵਿੰਦਰ ਸਿੰਘ 2018 ਵਿਚ ਆਸਟ੍ਰੇਲੀਆ ਤੋਂ ਫਰਾਰ ਹੋ ਗਿਆ ਸੀ। ਇਹ ਵੀ ਪੜ੍ਹੋ:  ਦਿਲਰੋਜ਼ ਦੀ ਕਾਤਲ ਮਹਿਲਾ ਦਾ ਪਤੀ ਗ੍ਰਿਫ਼ਤਾਰ, ਨਸ਼ੇ ਲਈ ਦਿੰਦਾ ਸੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਲੀ ਪੁਲਿਸ ਨੇ ਰਾਜਵਿੰਦਰ ਸਿੰਘ ਨੂੰ ਪਿਛਲੇ ਸਾਲ 25 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸਵਾਤੀ ਸ਼ਰਮਾ ਨੇ ਰਾਜਵਿੰਦਰ ਸਿੰਘ ਦੀ ਹਵਾਲਗੀ ਲਈ ਕੇਂਦਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ। ਅਦਾਲਤ ਨੇ ਰਾਜਵਿੰਦਰ ਸਿੰਘ ਨੂੰ ਕਿਹਾ ਕਿ ਹਵਾਲਗੀ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਪੈਸ਼ਲ ਪਬਲਿਕ ਪ੍ਰੌਸੀਕਿਊਟਰ (ਐੱਸ. ਪੀ. ਪੀ...